ਕੋਲਕਾਤਾ/ਪੰਜਾਬ ਪੋਸਟ
ਕੋਲਕਾਤਾ ’ਚ ਸਰਕਾਰੀ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਇਹ ਸਾਰੇ ਦਸ ਜਣੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਕਰੀਬੀ ਮੰਨੇ ਜਾਂਦੇ ਹਨ। ਘੋਸ਼ ਇਸ ਸਮੇਂ ਸੀਬੀਆਈ ਦੀ ਹਿਰਾਸਤ ’ਚ ਹੈ ਜਿਸ ਖ਼ਿਲਾਫ਼ ਕੇਂਦਰੀ ਏਜੰਸੀ ਵੱਲੋਂ ਹਸਪਤਾਲ ’ਚ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਹੱਤਿਆ ਅਤੇ ਵਿੱਤੀ ਬੇਨੇਮੀਆਂ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੱਢੇ ਗਏ 10 ਵਿਅਕਤੀਆਂ ਵਿੱਚੋਂ ਇੱਕ ਹਾਊਸ ਸਟਾਫ ਮੈਂਬਰ ਆਸ਼ੀਸ਼ ਪਾਂਡੇ ਵੀ ਹੈ, ਜੋ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਕਾਰਨ ਪਹਿਲਾਂ ਹੀ ਸੀਬੀਆਈ ਦੀ ਹਿਰਾਸਤ ਵਿੱਚ ਹੈ।
ਕੋਲਕਾਤਾ ਜਬਰ ਜਿਨਾਹ ਮਾਮਲੇ ਵਿੱਚ ਹੋਈ ਵੱਡੀ ਕਾਰਵਾਈ; ਸਾਬਕਾ ਪ੍ਰਿੰਸੀਪਲ ਦੇ ਨਜ਼ਦੀਕੀ ਕਰਮਚਾਰੀਆਂ ਦੀ ਹੋਈ ਛਾਂਟੀ

Published: