ਕੋਲਕਾਤਾ/ਪੰਜਾਬ ਪੋਸਟ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਸੰਜੇ ਰਾਏ ਨੂੰ ਅੱਜ ਸਿਆਲਦਾਹ ਅਦਾਲਤ ਨੇ 164 ਦਿਨਾਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਰਾਜ ਸਰਕਾਰ ਨੂੰ ਆਰਜੀ ਕਾਰ ਬਲਾਤਕਾਰ-ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ 17 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ । ਰੌਏ ਉੱਤੇ ਲੱਗੇ ਦੋਸ਼ਾਂ ਤਹਿਤ ਉਸ ਨੂੰ ਘੱਟ ਤੋਂ ਘੱਟ ਉਮਰ ਕੈਦ ਜਾਂ ਫ਼ਿਰ ਮੌਤ ਦੀ ਸਜ਼ਾ ਸੁਣਾਈ ਜਾਣ ਦੀ ਉਮੀਦ ਸੀ ਸੀਬੀਆਈ ਨੇ ਹਾਲਾਂਕਿ ਰੌਏ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਨਿਰਬਨ ਦੀ ਸਿਆਲਦਾਹ ਕੋਰਟ ਨੇ ਸ਼ਨਿੱਚਰਵਾਰ ਨੂੰ ਸੁਣਾਏ ਫੈਸਲੇ ਵਿਚ ਰੌਏ ਨੂੰ ਪੋਸਟਗਰੈਜੂਏਟ ਟਰੇਨੀ ਡਾਕਟਰ ਦੇ ਜਬਰ-ਜਨਾਹ ਤੇ ਕਤਲ ਕੇਸ ਦਾ ਦੋਸ਼ੀ ਕਰਾਰ ਦਿੱਤਾ ਸੀ।
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ

Published: