ਦੱਖਣੀ ਕੋਰੀਆ ਵਿੱਚ ਵੱਡਾ ਹਵਾਈ ਹਾਦਸਾ; 28 ਯਾਤਰੀਆਂ ਦੀ ਜਾਨ ਗਈ

Published:

Rate this post

ਸਿਓਲ/ਪੰਜਾਬ ਪੋਸਟ
ਦੱਖਣੀ ਕੋਰੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੁਆਨ ਏਅਰਪੋਰਟ ‘ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਘੱਟੋ-ਘੱਟ 28 ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਹਾਜ਼ ਬੈਂਕਾਕ ਤੋਂ ਵਾਪਸ ਆ ਰਿਹਾ ਸੀ। ਫਲਾਈਟ ‘ਚ 150 ਤੋਂ ਵਧੇਰੇ ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਜਹਾਜ਼ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸਵਾਰ ਸਨ। ਐਮਰਜੈਂਸੀ ਦਫਤਰ ਦੇ ਅਨੁਸਾਰ, ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਇੱਕ ਵਾੜ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਦੱਸ ਦਈਏ ਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਾਣਕਾਰੀ ਮੁਤਾਬਕ ਇਹ ਜਹਾਜ਼ ਜੇਜੂ ਏਅਰ ਦਾ ਸੀ ਅਤੇ ਬੋਇੰਗ 737-800 ਸੀ।

Read News Paper

Related articles

spot_img

Recent articles

spot_img