12.4 C
New York

ਗਿ: ਕੁਲਦੀਪ ਸਿੰਘ ਗੜਗੱਜ ਨੇ ਜਥੇਦਾਰ ਵਜੋਂ ਸੇਵਾ ਸੰਭਾਲੀ

Published:

Rate this post

ਅਨੰਦਪੁਰ ਸਾਹਿਬ/ਪੰਜਾਬ ਪੋਸਟ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਗ੍ਰੰਥੀ ਸਿੰਘਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕੀਤੇ ਗਏ। ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

Read News Paper

Related articles

spot_img

Recent articles

spot_img