ਅੰਮ੍ਰਿਤਸਰ/ਪੰਜਾਬ ਪੋਸਟ
ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਪੰਜ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਪੁਲੀਸ ਪੁੱਛ-ਗਿੱਛ ਦੌਰਾਨ ਲਾਲਜੀਤ ਤੋਂ ਮੋਬਾਈਲ ਫੋਨ ਸਮੇਤ ਸਬੂਤ ਬਰਾਮਦ ਕਰਨ ਵਿੱਚ ਨਾਕਾਮ ਰਹੀ ਹੈ। ਉਸ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਰੰਧਾਵਾ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ, ਜਿਸ ’ਚ ਉਸ ਨੇ ਆਪਣੀ ਮੌਤ ਲਈ ਲਾਲਜੀਤ ਸਿੰਘ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਰੰਧਾਵਾ ਅਤੇ ਉਸ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ। ਪੁਲੀਸ ਨੇ ਦੋਹਾਂ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੋਇਆ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ।
ਲਾਲਜੀਤ ਭੁੱਲਰ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਹੋਇਆ
Published:






