ਪੰਜਾਬ ਪੋਸਟ/ਬਿਓਰੋ
ਫਰੀਦਕੋਟ ਲੋਕ ਸੀਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਖਾਸ ਗੱਲ ਇਹ ਹੈ ਕਿ ਮਹਿਜ਼ 20 ਦਿਨ ਪਹਿਲਾਂ ਇੱਥੋਂ ਕਰਮਜੀਤ ਅਨਮੋਲ ਦੀ ਹਵਾ ਦੱਸੀ ਜਾ ਸੀ ਪਰ ਇੱਥੇ ਸਰਬਜੀਤ ਸਿੰਘ ਖਾਲਸਾ ਨੇ ਇੱਕ ਦੋ ਹਫ਼ਤਿਆਂ ਵਿੱਚ ਹੀ ਸਾਰੀ ਹਵਾ ਬਦਲ ਦਿੱਤੀ ਅਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਓਧਰ, ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੀ ਚੋਣ ਜਿੱਤ ਗਏ ਹਨ।
ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਚੋਣ ਜਿੱਤੇ

Published: