ਪੰਜਾਬ ਪੋਸਟ/ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ। ਇਸ ਦਰਮਿਆਨ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 29 ਜੂਨ ਨੂੰ ਪੈਣਗੇ। ਇਨਾਂ ਸਮਾਗਮਾਂ ਲਈ ਚੜਦੇ ਪੰਜਾਬ ਤੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚਿਆ ਹੋਇਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ ਗਈ
Published: