- ਸ਼ੇਰ-ਏ-ਪੰਜਾਬ ਦੇ ਬੁੱਤ ਨਾਲ ਫਲਸਤੀਨ ਦਾ ਝੰਡਾ ਬੰਨ੍ਹਿਆ
ਮਿਸੀਸਾਗਾ/ਪੰਜਾਬ ਪੋਸਟ
ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖ਼ਿਲਾਫ਼ ਰੋਸ ਵਿਖਾਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਬੀਤੀ ਸ਼ਾਮ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਫਲਸਤੀਨੀ ਝੰਡਾ ਬੰਨ੍ਹ ਦਿੱਤਾ ਗਿਆ। ਕੁੱਝ ਵਿਖਾਵਾਕਾਰੀਆਂ ਨੇ ਮਿਸੀਸਾਗਾ ਸ਼ਹਿਰ ਦੀ ਡਰਿਊ ਰੋਡ ਸਥਿਤ ਗਰੇਟ ਪੰਜਾਬ ਪਲਾਜ਼ੇ ਵਿੱਚ ਲੱਗੇ ਆਦਮ ਕੱਦ ਅਕਾਰੀ ਘੋੜੇ ’ਤੇ ਸਵਾਰ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕਥਿਤ ਛੇੜ-ਛਾੜ ਵੀ ਕੀਤੀ। ਪੰਜਾਬੀ ਭਾਈਚਾਰੇ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨੀ ਝੰਡਾ ਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਸ ਦਰਮਿਆਨ ਸਥਾਨਕ ਪੁਲੀਸ ਨੇ ਝੰਡਾ ਉਤਾਰ ਦਿੱਤਾ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।