ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

Published:

Rate this post

ਪੁਣੇ/ਪੰਜਾਬ ਪੋਸਟ

ਅੱਜ ਸਵੇਰੇ ਪੁਣੇ ਜ਼ਿਲ੍ਹੇ ਵਿੱਚ ਇੱਕ ਭਿਆਨਕ ਜਹਾਜ਼ ਹਾਦਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ ਦੇ ਬਾਰਾਮਤੀ ਇਲਾਕੇ ਵਿੱਚ ਲੈਂਡ ਕਰ ਰਿਹਾ ਸੀ। ਉਪ ਮੁੱਖ ਮੰਤਰੀ ਅਜੀਤ ਪਵਾਰ ਉਸ ਜਹਾਜ਼ ਵਿੱਚ ਸਵਾਰ ਹੋ ਕੇ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਵੇਰਵਿਆਂ ਅਨੁਸਾਰ ਲੈਂਡਿੰਗ ਦੇ ਸਮੇਂ ਇਹ ਜਹਾਜ਼ ਹਾਦਸਾ ਹੋਇਆ ਹੈ। ਰਿਪੋਰਟਾਂ ਅਨੁਸਾਰ, ਉਨ੍ਹਾਂ ਦੇ ਨਿੱਜੀ ਸੁਰੱਖਿਆ ਗਾਰਡ ਵੀ ਉਨ੍ਹਾਂ ਨਾਲ ਜਹਾਜ਼ ਵਿੱਚ ਸਵਾਰ ਸਨ। ਅਜੀਤ ਪਵਾਰ ਸਵੇਰੇ 8 ਵਜੇ ਮੁੰਬਈ ਤੋਂ ਰਵਾਨਾ ਹੋਏ ਸਨ ਅਤੇ ਉਨ੍ਹਾਂ ਨੇ ਬਾਰਾਮਤੀ ਵਿੱਚ ਚਾਰ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸੀ। ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Read News Paper

Related articles

spot_img

Recent articles

spot_img