ਦਿੱਲੀ/ਪੰਜਾਬ ਪੋਸਟ
ਰਾਜਧਾਨੀ ਦਿੱਲੀ ਤੋਂ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਨਪਥ ਰੋਡ ‘ਤੇ ਸਥਿਤ ਸੀਸੀਐਸ ਇਮਾਰਤ ਵਿੱਚ ਵੱਡੇ ਪੈਮਾਨੇ ਉੱਤੇ ਅੱਗ ਲੱਗ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਹ ਅੱਗ ਇੰਨੀ ਭਿਆਨਕ ਹੈ ਕਿ ਪੂਰਾ ਅਸਮਾਨ ਧੂੰਏਂ ਨਾਲ ਭਰ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 13 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਇਸ ਦਰਮਿਆਨ, ਰਾਹਤ ਦੀ ਇੱਕ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਜਦਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।







