-0.4 C
New York

ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Published:

5/5 - (1 vote)

ਪਟਿਆਲਾ/ਪੰਜਾਬ ਪੋਸਟ

ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਿਸ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਬਾਰੇ ਪਟਿਆਲਾ ਤੋਂ ਐਮ. ਪੀ ਡਾ. ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਪਾ ਕੇ ਦੱਸਿਆ ਹੈ ਅਤੇ ਇਸ ਗ੍ਰਿਫ਼ਤਾਰੀ ਨੂੰ ਆਜ਼ਾਦੀ ਦੇ ਪ੍ਰਗਟਾਵੇ ਦੀ ਘੋਰ ਉਲ਼ੰਘਣਾ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ, ਮਾਲੀ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ। ਇਹ ਵੀ ਪਤਾ ਲੱਗਾ ਹੈ ਕਿ, ਇਹ ਕੇਸ ਮੋਹਾਲੀ ਪੁਲਿਸ ਨੇ ਕਿਸੇ ਵਿਅਕਤੀ ਦੀ ਸਿਕਾਇਤ ਉੱਤੇ ਦਰਜ ਕੀਤਾ ਗਿਆ ਹੈ, ਜੋ ਕਿ ਮਾਲਵਿੰਦਰ ਮਾਲੀ ਦੀ ਬੀਤੇ ਦਿਨਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਬਾਰੇ ਕੀਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ, ਨਵੇਂ ਕਾਨੂੰਨ ਤਹਿਤ ਇਸ ਮਾਮਲੇ ਵਿੱਚ ਕੁੱਝ ਹੋਰ ਧਰਾਵਾਂ ਵੀ ਲਾਈਆਂ ਗਈਆਂ ਹਨ।

Read News Paper

Related articles

spot_img

Recent articles

spot_img