22.3 C
New York

ਮਾਨ ਨੇ ਕਿਸਾਨਾਂ ਨੂੰ ਖ਼ਰਾਬ ਫ਼ਸਲ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Published:

Rate this post

ਪੰਜਾਬ ਪੋਸਟ/ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਖ਼ਰਾਬ ਹੋਈ ਕਣਕ ਦੀ ਫ਼ਸਲ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਸੱਦੀ। ਉਨ੍ਹਾ ਕਿਹਾ ਕਿ ਮੀਂਹ ਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇੱਕ- ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕਰਾਂਗੇ। ਸੀ ਐੱਮ ਮਾਨ ਨੇ ਕਿਹਾ ਕਿ ਮੈਂ ਹਮੇਸ਼ਾਂ ਲੋਕਾਂ ਦੇ ਨਾਲ ਖੜਾਂ ਹਾਂ। ਪੰਜਾਬ ਵਿੱਚ ਪੈ ਰਿਹਾ ਮੀਂਹ ਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਸੀ ਐੱਮ ਭਗਵੰਤ ਮਾਨ ਖੁਦ ਨੁਕਸਾਨ ਦੀ ਰਕਮ ਜਾਰੀ ਕਰਨਗੇ। ਦੱਸ ਦਈਏ ਕਿ ਪੰਜਾਬ ਵਿੱਚ ਕਈ ਥਾਵਾਂ ’ਤੇ  ਤੇਜ਼ ਹਵਾਵਾਂ ਚੱਲਣ, ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਵਿਛ ਚੁੱਕੀ ਹੈ।

Read News Paper

Related articles

spot_img

Recent articles

spot_img