ਸ਼੍ਰੀਕਾਕੁਲਮ/ਪੰਜਾਬ ਪੋਸਟ
ਆਂਧਰਾ ਪ੍ਰਦੇਸ਼ ਸੂਬੇ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ਵਿੱਚ ਇੱਕ ਮੰਦਰ ’ਚ ਹੋਈ ਭਗਦੜ ‘ਚ ਘੱਟੋ-ਘੱਟ ਸੱਤ ਲੋਕ ਮਾਰੇ ਗਏ ਅਤੇ ਹੋਰ ਜ਼ਖ਼ਮੀ ਹੋ ਗਏ। ਇਹ ਭਗਦੜ ਵੈਂਕਟੇਸ਼ਵਰਾ ਮੰਦਰ ਵਿੱਚ ਸਵੇਰੇ ਕਰੀਬ 11.30 ਵਜੇ ਹੋਈ। ਇਸ ਦਰਮਿਆਨ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਆਪਣੇ ਅਧਿਕਾਰੀਆਂ ਨੂੰ ਜ਼ਖਮੀ ਵਿਅਕਤੀਆਂ ਲਈ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਥਾਨਕ ਨੇਤਾਵਾਂ ਨੂੰ ਭਗਦੜ ਵਾਲੀ ਥਾਂ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਆਂਧਰਾ ਪ੍ਰਦੇਸ਼ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

Published:






