ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ ਦਿੱਲੀ ਧਮਾਕੇ ਬਾਰੇ ਭਾਰਤੀ ਜਾਂਚ ਦੀ ਸ਼ਲਾਘਾ ਕੀਤੀ

Published:

Rate this post

ਓਟਾਵਾ/ਪੰਜਾਬ ਪੋਸਟ

ccਉਨ੍ਹਾਂ ਜਾਂਚ ਲਈ ਭਾਰਤ ਦੀ ਪੇਸ਼ੇਵਰ ਪਹੁੰਚ ਦੀ ਤਾਰੀਫ਼ ਕੀਤੀ। ਰੂਬੀਓ ਨੇ ਇਹ ਟਿੱਪਣੀ ਭਾਰਤ ਵੱਲੋਂ ਧਮਾਕੇ ਨੂੰ ‘ਦਹਿਸ਼ਤੀ ਘਟਨਾ’ ਐਲਾਨਣ ਬਾਰੇ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਬੀਓ ਨੇ ਕਿਹਾ, ‘‘ਭਾਰਤੀਆਂ ਦੀ ਪ੍ਰਸ਼ੰਸਾ ਕੀਤੀ ਜਾਣੀ ਚਾਹੀਦੀ ਹੈ। ਉਹ ਇਸ ਜਾਂਚ ਨੂੰ ਬਹੁਤ ਚੌਕਸੀ ਤੇ ਪੇਸ਼ੇਵਰ ਢੰਗ ਨਾਲ ਅੰਜਾਮ ਦੇ ਰਹੇ ਹਨ। ਜਾਂਚ ਜਾਰੀ ਹੈ। ਸਪੱਸ਼ਟ ਤੌਰ ’ਤੇ ਇਹ ਦਹਿਸ਼ਤੀ ਹਮਲਾ ਸੀ। ਇਹ ਵਿਸਫੋਟਕ ਸਮੱਗਰੀ ਨਾਲ ਭਰੀ ਕਾਰ ਸੀ ਜਿਸ ਵਿੱਚ ਧਮਾਕਾ ਹੋਇਆ ਅਤੇ ਬਹੁਤ ਸਾਰੇ ਲੋਕ ਮਾਰੇ ਗਏ।’’ ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਉਹ ਜਾਂਚ ਨੂੰ ਲੈ ਕੇ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਕੋਲ ਤੱਥ ਹੋਣਗੇ, ਤਾਂ ਉਹ ਉਨ੍ਹਾਂ ਨੂੰ ਸਾਰਿਆਂ ਦੇ ਸਾਹਮਣੇ ਰੱਖਣਗੇ।’’

Read News Paper

Related articles

spot_img

Recent articles

spot_img