ਡੋਨਾਲਡ ਟਰੰਪ ਦੀ ਕੈਬਿਨੇਟ ਵਿੱਚ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਵਜੋਂ ਸਹੁੰ ਚੁਕਾਈ ਗਈ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਵਜੋਂ ਸਹੁੰ ਚੁਕਾਈ। ਉਹ ਇਸ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਟਰੰਪ ਕੈਬਨਿਟ ਦੇ ਪਹਿਲੇ ਨਾਮਜ਼ਦ ਮੈਂਬਰ ਹਨ। ਰੂਬੀਓ ਨੇ ਕਿਹਾ ਕਿ ਟਰੰਪ ਦੀ ਪਹਿਲੀ ਤਰਜੀਹ ਅਮਰੀਕਾ ਦੇ ਹਿੱਤਾਂ ਨੂੰ ਅੱਗੇ ਵਧਾਉਣਾ ਹੋਵੇਗੀ ਅਤੇ ਸਰਕਾਰ ਅਤੇ ਵਿਦੇਸ਼ ਵਿਭਾਗ ਵੱਲੋਂ ਚੁੱਕੇ ਗਏ ਕੋਈ ਵੀ ਕਦਮ ਦੇਸ਼ ਨੂੰ ਮਜ਼ਬੂਤ, ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਬਣਾਉਣਾ ਹੋਵੇਗਾ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਆਪਣੀ ਪਹਿਲੀ ਦੁਵੱਲੀ ਮੀਟਿੰਗ ਕੀਤੀ ਹੈ। ਜੈਸ਼ੰਕਰ ਇਸ ਸਮੇਂ ਵਾਸ਼ਿੰਗਟਨ ਦੇ ਦੌਰੇ ‘ਤੇ ਹਨ, ਜਿੱਥੇ ਉਹ ਰਿਪਬਲਿਕਨ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹਨ ਜਿੱਥੇ ਟਰੰਪ ਨੇ 47ਵੇਂ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਸਕੱਤਰ ਰੂਬੀਓ ਮੰਤਰਾਲੇ ਵਿੱਚ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ ਅਤੇ ਇਹ ਮੁਲਾਕਾਤ ਰੂਬੀਓ ਦੇ ਵਿਦੇਸ਼ ਮੰਤਰੀ ਵਜੋਂ ਪਹਿਲੇ ਦਿਨ ਦੇ ਸ਼ਡਿਊਲ ‘ਚ ਸ਼ਾਮਲ ਸੀ।

Read News Paper

Related articles

spot_img

Recent articles

spot_img