ਵਾਸ਼ਿੰਗਟਨ ਸੀਡੀ/ਪੰਜਾਬ ਪੋਸਟ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦੱਖਣੀ ਅਫ਼ਰੀਕਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ 20-21 ਫ਼ਰਵਰੀ ਨੂੰ ਹੋਣ ਵਾਲੇ ਜੀ-20 ਸੰਮੇਲਨ ‘ਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਉਨਾਂ ਨੇ ਖੁਦ ‘ਐਕਸ’ ‘ਤੇ ਪੋਸਟ ਬਣਾ ਕੇ ਇਹ ਜਾਣਕਾਰੀ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਹ ਜੋਹਾਨਸਬਰਗ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਹਿੱਸਾ ਨਹੀਂ ਲੈਣਗੇ। ਉਨਾਂ ਕਿਹਾ ਕਿ, ‘ਦੱਖਣੀ ਅਫ਼ਰੀਕਾ ਬਹੁਤ ਮਾੜੇ ਕੰਮ ਕਰ ਰਿਹਾ ਹੈ ਨਿੱਜੀ ਜਾਇਦਾਦ ਦੀ ਪ੍ਰਾਪਤੀ ਕਰ ਰਿਹਾ ਹੈ। ਮੇਰਾ ਕੰਮ ਅਮਰੀਕਾ ਦੇ ਰਾਸ਼ਟਰੀ ਹਿੱਤਾਂ ਨੂੰ ਅੱਗੇ ਵਧਾਉਣਾ ਹੈ, ਨਾ ਕਿ ਟੈਕਸਦਾਤਾਵਾਂ ਦੇ ਪੈਸੇ ਨੂੰ ਬਰਬਾਦ ਕਰਨਾ ਜਾਂ ਅਮਰੀਕਾ ਵਿਰੋਧੀ ਭਾਵਨਾਵਾਂ ਨੂੰ ਵਧਾਵਾ ਦੇਣਾ।‘







