25.9 C
New York

ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਗੁ: ਸ੍ਰੀ ਕਰਤਾਰਪੁਰ ਸਾਹਿਬ ਨੂੰ ਸਭ ਤੋਂ ਪਹਿਲਾਂ ਸਾਫ਼ ਕਰਨ ਦੇ ਆਦੇਸ਼

Published:

Rate this post

ਲਾਹੌਰ/ਪੰਜਾਬ ਪੋਸਟ

ਲਹਿੰਦੇ ਪੰਜਾਬ ਭਾਵ ਪਾਕਿਸਤਾਨ ਤੋਂ ਅੱਜ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ਪੰਜਾਬ ਦੀ ਸੀਐਮ ਮਰੀਅਮ ਨਵਾਜ਼ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਭ ਤੋਂ ਪਹਿਲਾਂ, ਜਦਲ ਤੋਂ ਜਦਲ ਪਾਣੀ ਤੋਂ ਸਾਫ਼ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਰੀਅਮ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚੋਂ ਪਾਣੀ ਬਾਹਰ ਕੱਢਿਆ ਜਾਵੇ ਤਾਂ ਕਿ ਸਿੱਖ ਭਾਈਚਾਰੇ ਨੂੰ ਆਸਾਨੀ ਹੋ ਸਕੇ, ਕਿਉਂਕਿ ਇਹ ਉਨ੍ਹਾਂ ਦਾ ਮੁਕੱਦਸ ਸਥਾਨ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਰਾਵੀ ਦਰਿਆ ਵਿੱਚ ਚੜਦੇ ਗਏ ਪਾਣੀ ਕਰਕੇ ਆਏ ਹੜ੍ਹ ਕਾਰਨ ਕਈ ਕਈ ਫੁੱਟ ਪਾਣੀ ਭਰ ਗਿਆ ਹੈ। ਨੁਕਸਾਨ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਡਰੋਨ ਰਾਹੀਂ ਤਸਵੀਰਾਂ ਖਿਚਵਾ ਕੇ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਹਨ।

Read News Paper

Related articles

spot_img

Recent articles

spot_img