0.5 C
New York

ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕਾਂ ਦੀ ਮੀਟਿੰਗ ਅੱਜ : ਸ਼ਾਮ ਤੱਕ ਹੋ ਸਕਦੇ ਹਨ ਵੱਡੇ ਐਲਾਨ

Published:

Rate this post

*ਕੇਜਰੀਵਾਲ ਦਾ ਅਸਤੀਫਾ ਅਤੇ ਨਵੇਂ ਮੁੱਖ ਮੰਤਰੀ ਦਾ ਨਾਂਅ ਅੱਜ ਸਾਹਮਣੇ ਆਉਣ ਦੀ ਸੰਭਾਵਨਾ

ਦਿੱਲੀ/ਪੰਜਾਬ ਪੋਸਟ

ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕਾਂ ਦੀ ਇੱਕ ਅਹਿਮ ਮੀਟਿੰਗ ਅੱਜ ਸਵੇਰੇ ਸਾਢੇ 11 ਵਜੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਵੇਗੀ, ਜਿਸ ’ਚ ਸਰਬਸੰਮਤੀ ਨਾਲ ਕਿਸੇ ਇੱਕ ਆਗੂ ਨੂੰ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣਿਆ ਜਾ ਸਕਦਾ ਹੈ। ਇਸ ਮਗਰੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਸਾਢੇ 4 ਵਜੇ ਦਿੱਲੀ ਦੇ ਲੈਫਟੀਨੈਂਟ ਗਵਰਨਰ (ਐੱਲਜੀ) ਵੀਕੇ ਸਕਸੈਨਾ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਪਾਰਟੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਬਣਨ ਦੀ ਦੌੜ ’ਚ ਆਤਿਸ਼ੀ, ਗੋਪਾਲ ਰਾਏ ਅਤੇ ਕੈਲਾਸ਼ ਗਹਿਲੋਤ ਦੇ ਨਾਮ ਸਭ ਤੋਂ ਅੱਗੇ ਚੱਲ ਰਹੇ ਹਨ। ਇਸ ਤੋਂ ਪਹਿਲਾਂ, ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਅਗਲੇ 48 ਘੰਟਿਆਂ ’ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਦਿੱਲੀ ’ਚ ਛੇਤੀ ਚੋਣਾਂ ਕਰਵਾਏ ਜਾਣ ਦੀ ਮੰਗ ਕਰਦਿਆਂ ਅਹਿਦ ਲਿਆ ਕਿ ਉਹ ਲੋਕਾਂ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਮਗਰੋਂ ਹੀ ਹੁਣ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ। ਹੁਣ ਅੱਜ ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਵੱਡੇ ਫੈਸਲੇ ਲਏ ਜਾ ਸਕਦਾ ਹਨ।

Read News Paper

Related articles

spot_img

Recent articles

spot_img