ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉੱਤੇ ਖੁਦਕੁਸ਼ੀ ਕੀਤੀ ਹੈ ਜਿਸ ਵੱਲੋਂ ਕੈਬਨਿਟ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸੇ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਰੀ ਕਾਰਵਾਈ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲਿਆ ਗਿਆ

Published:






