ਨਵੀਂ ਦਿੱਲੀ/ਪੰਜਾਬ ਪੋਸਟ
ਕੇਂਦਰ ਸਰਕਾਰ ਨੇ ਪ੍ਰਸਾਰਣ ਬਿੱਲ 2024 ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਹੁਣ ਨਵਾਂ ਖਰੜਾ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਿਛਲੇ ਸਾਲ ਨਵੰਬਰ ਵਿੱਚ ਨਵੇਂ ਪ੍ਰਸਾਰਣ ਰੈਗੂਲੇਸ਼ਨ ਬਿੱਲ ਦਾ ਖਰੜਾ ਤਿਆਰ ਕੀਤਾ ਸੀ। ਵਿਰੋਧੀ ਧਿਰ ਅਤੇ ਮੀਡੀਆ ਨਾਲ ਜੁੜੇ ਲੋਕ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਹੇ ਸਨ।