ਜਲੰਧਰ/ਪੰਜਾਬ ਪੋਸਟ
ਸ੍ਰੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਨੂੰ ਫਿਲੌਰ ਵਿਖੇ ਜਲੰਧਰ ਪੁਲੀਸ ਨੇ ਕਥਿਤ ਤੌਰ ’ਤੇ ਚਾਰ ਗਰਾਮ ਆਈਸ ਸਮੇਤ ਕੁੱਝ ਦਿਨ ਪਹਿਲਾਂ ਕਾਬੂ ਕੀਤਾ ਸੀ। ਇਸ ਤੋਂ ਪਹਿਲਾ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਨੇ ਪੁਲੀਸ ’ਤੇ ਉਨ੍ਹਾਂ ਨੂੰ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ਵੀ ਲਗਾਏ ਸਨ। ਜਲੰਧਰ ਦੀ ਅਦਾਲਤ ਨੇ ਅੱਜ ਦੀ ਤਾਜ਼ਾ ਪੇਸ਼ੀ ਦੌਰਾਨ ਇਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਗਈ ਹੈ।
ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀ ਨੂੰ ਆਈਸ ਡਰੱਗ ਮਾਮਲੇ ਵਿੱਚ ਜ਼ਮਾਨਤ ਮਿਲੀ

Published: