ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਅਮਰੀਕੀ ਅਦਾਲਤ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਰਾਣਾ ਨੂੰ ਡਿਪਲੋਮੈਟਿਕ ਚੈਨਲ ਰਾਹੀਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। 15 ਅਗਸਤ, 2024 ਨੂੰ ਰਾਣਾ ਨੇ ਹਵਾਲਗੀ ਦੇ ਫੈਸਲੇ ਵਿਰੁੱਧ ਅਪੀਲ ਕੀਤੀ, ਜਿਸ ਨੂੰ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤਾ। ਅਮਰੀਕੀ ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਦੋਹਾਂ ਦੇਸ਼ਾਂ ਵਿਚਾਲੇ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਮੁੰਬਈ ਹਮਲਿਆਂ ਦੀ 405 ਪੰਨਿਆਂ ਦੀ ਚਾਰਜਸ਼ੀਟ ’ਚ ਰਾਣਾ ਦਾ ਨਾਂ ਵੀ ਮੁਲਜ਼ਮ ਵਜੋਂ ਦਰਜ ਹੈ। ਇਸ ਮੁਤਾਬਕ ਰਾਣਾ ਆਈਐਸਆਈ ਅਤੇ ਲਸ਼ਕਰ-ਏ-ਤੋਇਬਾ ਦਾ ਮੈਂਬਰ ਹੈ। ਚਾਰਜਸ਼ੀਟ ਮੁਤਾਬਕ ਰਾਣਾ ਹਮਲੇ ਦੇ ਮੁੱਖ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਦੀ ਮਦਦ ਕਰ ਰਿਹਾ ਸੀ।