-11.5 C
New York

ਬੰਗਲਾਦੇਸ਼ੀ ਖਿਡਾਰੀ ਮੁਸਤਾਫਿਜ਼ੁਰ ਰਹਿਮਾਨ ਨੂੰ ਆਈ.ਪੀ.ਐਲ ਵਿੱਚੋਂ ਬਾਹਰ ਕੀਤੇ ਜਾਣ ਦੇ ਆਦੇਸ਼ ਜਾਰੀ ਹੋਏ

Published:

Rate this post

ਮੁੰਬਈ/ਪੰਜਾਬ ਪੋਸਟ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ 2026 ਐਡੀਸ਼ਨ ਤੋਂ ਪਹਿਲਾਂ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਾਫਿਜ਼ੁਰ ਰਹਿਮਾਨ ਨੂੰ ਆਪਣੀ ਟੀਮ ਵਿੱਚੋਂ ਰਿਲੀਜ਼ ਕਰਨ ਭਾਵ ਬਾਹਰ ਕਰਨ ਲਈ ਕਿਹਾ ਹੈ। ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਪਿਛਲੇ ਮਹੀਨੇ ਹੋਈ ਨਿਲਾਮੀ ਵਿੱਚ ਕੋਲਕਾਤਾ ਨੇ ਇਸ 30 ਸਾਲਾ ਖੱਬੇ ਹੱਥ ਦੇ ਗੇਂਦਬਾਜ਼ ਨੂੰ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਨਾਲ ਸਖ਼ਤ ਮੁਕਾਬਲੇ ਤੋਂ ਬਾਅਦ 9.20 ਕਰੋੜ ਰੁਪਏ ਵਿੱਚ ਖਰੀਦਿਆ ਸੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਕਹਿਣਾ ਹੈ ਕਿ ਕੋਲਕਾਤਾ ਟੀਮ ਨੂੰ ਲੋੜ ਪੈਣ ‘ਤੇ ਉਸ ਦੀ ਜਗ੍ਹਾ ਕੋਈ ਹੋਰ ਖਿਡਾਰੀ ਚੁਣਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਇੱਕ ਹਿੰਦੂ ਵਿਅਕਤੀ ਦੀ ਹੱਤਿਆ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਦੀ ਚਿੰਤਾ ਤੋਂ ਬਾਅਦ ਬੰਗਲਾਦੇਸ਼ੀ ਖਿਡਾਰੀ ਦੀ ਭਾਗੀਦਾਰੀ ਨੂੰ ਲੈ ਕੇ ਦਬਾਅ ਲਗਾਤਾਰ ਵਧ ਰਿਹਾ ਸੀ ਜਿਸ ਤੋਂ ਬਾਅਦ ਇਹ ਫੈਸਲਾ ਆਇਆ ਹੈ।

Read News Paper

Related articles

spot_img

Recent articles

spot_img