ਅੰਮ੍ਰਿਤਸਰ/ਪੰਜਾਬ ਪੋਸਟ
ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਅਪੀਲਾਂ ‘ਤੇ ਦਲੀਲਾਂ ਸੁਣਨ ਤੋਂ ਬਾਅਦ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਪੁਲਿਸ ਵੱਲੋਂ ਅੱਜ ਫਿਰ ਅੱਠ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਵੱਲੋਂ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ ਪਹਿਲਾਂ ਵੀ ਦੋ ਵਾਰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਦੁਹੇਂ ਵਾਰ 3 ਦਿਨ ਦਾ ਰਿਮਾਂਡ ਹਾਸਲ ਕੀਤਾ।
ਨਰਾਇਣ ਸਿੰਘ ਚੌੜਾ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ ਉੱਤੇ ਭੇਜਿਆ ਗਿਆ

Published: