ਨਵੀਂ ਦਿੱਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਾਰਾਨਸੀ ਦੇ ਦੌਰੇ ’ਤੇ ਜਾਣਗੇ। ਇਸ ਦੌਰੇ ਦੀ ਅਹਿਮ ਗੱਲ ਇਹ ਹੈ ਕਿ ਲਗਾਤਾਰ ਤੀਸਰੀ ਵਾਰ ਸੱਤਾ ਸੰਭਾਲਣ ਮਗਰੋਂ ਉਹ ਪਹਿਲੀ ਵਾਰ ਵਾਰਾਨਸੀ ਆ ਰਹੇ ਹਨ। ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ 9.26 ਕਰੋੜ ਤੋਂ ਵੱਧ ਕਿਸਾਨਾਂ ਲਈ 20 ਹਜ਼ਾਰ ਕਰੋੜ ਰੁਪਏ ਜਾਰੀ ਕਰਨਗੇ। ਮੋਦੀ ਸ਼ਾਮ ਕਰੀਬ ਸੱਤ ਵਜੇ ਦਸ਼ਾਸ਼ਵਮੇਧ ਘਾਟ ’ਤੇ ਗੰਗਾ ਆਰਤੀ ਕਰਨਗੇ। ਇੱਕ ਅਧਿਕਾਰਿਤ ਬਿਆਨ ਮੁਤਾਬਕ, ਉਹ ਰਾਤ ਕਰੀਬ ਅੱਠ ਵਜੇ ਕਾਸ਼ੀ ਵਿਸ਼ਵਨਾਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ‘ਪੂਜਾ ਅਰਚਨਾ’ ਵੀ ਕੀਤੀ ਜਾਵੇਗੀ। ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਆਪਣੇ ਸੰਸਦੀ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਕਾਸ਼ੀ ਆ ਰਹੇ ਹਨ ਅਤੇ ਇਸ ਉਪਰੰਤ ਭਲਕੇ ਬਿਹਾਰ ਜਾਣਗੇ ਜਿੱਥੇ ਉਹ ਰਾਜਗੀਰ ਵਿੱਚ ਨਲੰਦਾ ਯੂਨੀਵਰਸਿਟੀ ਦੇ ਕੈਂਪਸ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਦਾ ਵਾਰਾਨਸੀ ਦੌਰਾ ਅੱਜ, ਭਲਕੇ ਬਿਹਾਰ

Published: