ਕਾਂਗਰਸ ਨੇ ਡਾ: ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਬਾਹਰ ਕੀਤਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਕਾਂਗਰਸ ਪਾਰਟੀ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਡਾ: ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢਣ ਦਾ ਅਧਿਕਾਰਤ ਐਲਾਨ ਕੀਤਾ ਹੈ। ਹਾਲੇ ਇੱਕ ਹਫਤਾ ਪਹਿਲਾਂ ਹੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਜਾਣਕਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਨਸ਼ਰ ਕੀਤੀ ਸੀ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸਨ ਤੇ 500 ਕਰੋੜ ਰੁਪਏ ਦੇ ਅਟੈਚੀ ਦੇ ਬਿਆਨ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਡਾ. ਸਿੱਧੂ ਨੇ ਆਪਣੇ ਟਵੀਟ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲੀਭੁਗਤ ਕਰ ਕੇ ਕਾਂਗਰਸ ਨੂੰ ਕਮਜ਼ੋਰ ਅਤੇ ਤਬਾਹ ਕਰਨ ਦਾ ਵੀ ਦੋਸ਼ ਲਗਾਇਆ ਸੀ ਅਤੇ ਇਹ ਵੀ ਕਿਹਾ ਸੀ ਕਿ ਪੰਜਾਬ ਵਿੱਚ ਪਾਰਟੀ ਦੀ ਹਾਰ ਤੇ ਪਤਨ ਦਾ ਕਾਰਨ ਚੋਣਾਂ ਨਹੀਂ ਬਲਕਿ ਅੰਦਰੂਨੀ ਖਿੱਚੋਤਾਣ ਹੈ।

Read News Paper

Related articles

spot_img

Recent articles

spot_img