22.8 C
New York

ਨਵਜੋਤ ਸਿੱਧੂ ਵੱਲੋਂ ਯੂਟਿਊਬ ਜ਼ਰੀਏ ਲੋਕਾਂ ਨਾਲ ਜੁੜਨ ਦਾ ਐਲਾਨ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਵਿਚ ਉਨ੍ਹਾਂ ਕਿਹਾ ਕਿ “ਮੈਂ ਅੱਜ ਤੋਂ ਜ਼ਿੰਦਗੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਿਹਾ ਹਾਂ, ਇਸ ਅਧਿਆਏ ਵਿਚ ਸਭ ਕੁਝ ਹੋਵੇਗਾ ਪਰ ਸਿਆਸਤ ਨਹੀਂ ਹੋਵੇਗੀ”। ਦਰਅਸਲ, ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਯੂਟਿਊਬ ਦਾ ਆਫ਼ੀਸ਼ੀਅਲ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਪਲੇਟਫ਼ਾਰਮ ’ਤੇ ਉਹ ਲੋਕਾਂ ਨੂੰ ਸਲਾਹ ਦੇਣਗੇ। ਉਨ੍ਹਾਂ ਕਿਹਾ ਕਿ “ਇਸ ਰਾਹੀਂ ਮੈਂ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵਾਂਗਾ ਤੇ ਉਨ੍ਹਾਂ ਦੇ ਨਾਲ ਜੁੜਾਂਗਾ।” ਉਨ੍ਹਾਂ ਅੱਗੇ ਕਿਹਾ ਕਿ ਸਿਆਸਤ ਵਿਚ ਦਾਇਰਾ ਹੁੰਦਾ ਹੈ ਪਰ ਇਸ ਵਿਚ ਕੋਈ ਦਾਇਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕੁਝ ਲੋਕਾਂ ਨੇ ਸਿਆਸਤ ਨੂੰ ਇਕ ਧੰਦਾ ਬਣਾ ਲਿਆ ਹੈ ਪਰ ਉਹ ਧੰਦੇ ਲਈ ਨਹੀਂ ਸਗੋਂ ਲੋਕ ਭਲਾਈ ਲਈ ਸਿਆਸਤ ਵਿਚ ਆਏ ਹਨ।

Read News Paper

Related articles

spot_img

Recent articles

spot_img