ਨਵੀਂ ਦਿੱਲੀ/ਪੰਜਾਬ ਪੋਸਟ
ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਵਿੱਚ ਸ਼ਾਮਲ ਸਿਆਸੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣ ਲਿਆ ਹੈ। ਐੱਨ ਡੀ ਏ ਦੇ ਨਵੇਂ ਚੁਣੇ ਸੰਸਦ ਮੈਂਬਰ ਹੁਣ ਭਲਕੇ 7 ਜੂਨ ਨੂੰ ਬੈਠਕ ਕਰਕੇ ਮੋਦੀ ਨੂੰ ਰਸਮੀ ਤੌਰ ’ਤੇ ਆਪਣਾ ਆਗੂ ਚੁਣਨਗੇ ਅਤੇ ਇਸ ਮਗਰੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਨਵੀਂ ਸਰਕਾਰ ਸ਼ਨਿੱਚਰਵਾਰ ਜਾਂ ਐਤਵਾਰ ਨੂੰ ਹਲਫ਼ ਲੈ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਬੈਠਕ ਵਿੱਚ ਟੀ ਡੀ ਪੀ ਆਗੂ ਚੰਦਰਬਾਬੂ ਨਾਇਡੂ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਅਦਾਕਾਰ ਅਤੇ ਜਨਸੈਨਾ ਪਾਰਟੀ ਦੇ ਆਗੂ ਪਵਨ ਕਲਿਆਣ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਲੋਕ ਜਨਸ਼ਕਤੀ ਪਾਰਟੀ ਦੇ ਚਿਰਾਗ ਪਾਸਵਾਨ, ਜੇ ਡੀ ਐੱਸ ਆਗੂ ਐੱਚ. ਡੀ. ਦੇਵਗੌੜਾ, ਐੱਨ ਸੀ ਪੀ ਆਗੂ ਪ੍ਰਫੁੱਲ ਪਟੇਲ ਅਤੇ ਏ ਜੀ ਪੀ ਦੇ ਅਤੁਲ ਬੋਰਾ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਜੇਪੀ ਨੱਢਾ ਵੀ ਮੌਜੂਦ ਸਨ। ਕੁੱਲ ਮਿਲਾ ਕੇ ਏਸ ਬੈਠਕ ਵਿਚ 16 ਪਾਰਟੀਆਂ ਦੇ ਕੁੱਲ 21 ਆਗੂ ਹਾਜ਼ਰ ਸਨ।
ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਰਾਹ ਹੋਇਆ

Published: