ਨਵੀਂ ਦਿੱਲੀ/ਪੰਜਾਬ ਪੋਸਟ
ਲੋਕ ਸਭਾ ਚੋਣਾਂ ਉਪਰੰਤ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਚੱਲ ਰਹੀ ਕਵਾਇਦ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਤੀਜੀ ਵਾਰ ਸਹੁੰ ਚੁੱਕ ਸਕਦੇ ਹਨ। ਸੂਤਰਾਂ ਮੁਤਾਬਕ ਸਹੁੰ ਚੁੱਕ ਪ੍ਰੋਗਰਾਮ 9 ਜੂਨ ਨੂੰ ਸ਼ਾਮ 6 ਵਜੇ ਹੋਵੇਗਾ। ਇਹ ਲਗਾਤਾਰ ਤੀਜੀ ਵਾਰ ਹੋਵੇਗਾ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਲੋਕ ਸਭਾ ਚੋਣ ਵਿੱਚ ਦੇਸ਼ ਵਾਸੀਆਂ ਨੇ ਇੱਕ ਵਾਰ ਫਿਰ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਨੂੰ ਬਹੁਮਤ ਦਿੱਤਾ ਹੈ। ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਨੇ (ਐੱਨ. ਡੀ. ਏ.) ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣ ਲਿਆ ਸੀ। ਇਸ ਦੇ ਨਾਲ ਹੀ ਨਵੀਂ ਸਰਕਾਰ ਬਣਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ ਅਤੇ ਐੱਨ. ਡੀ. ਏ. ਵੱਲੋਂ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਲਗਾਤਾਰ ਇਸ ਮੁੱਦੇ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ।
ਨਵੀਂ ਸਰਕਾਰ ਬਣਾਉਣ ਲਈ ਤਿਆਰੀਆਂ ਸ਼ੁਰੂ; 9 ਜੂਨ ਨੂੰ ਨਰਿੰਦਰ ਮੋਦੀ ਮੁੜ ਲੈ ਸਕਦੇ ਹਨ ਹਲਫ਼

Published: