20.4 C
New York

ਨਿਊਯਾਰਕ ਸਟੇਟ ਸੈਨੇਟ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ

Published:

Rate this post

ਨਿਊਯਾਰਕ/ਪੰਜਾਬ ਪੋਸਟ

ਨਿਊਯਾਰਕ ਸਟੇਟ ਸੈਨੇਟ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਖਾਲਸਾ ਯੂਕੇ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਅਮਰੀਕਨ ਸਿਆਸਤ ਵਿੱਚ ਸਰਗਰਮ ਨੌਜਵਾਨ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰਾਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ ਕੌਮ ਦੀ ਨਸਲਕੁਸ਼ੀ ਸਬੰਧੀ ਬਿੱਲ ਪਾਸ ਹੋਣ ਦਾ ਇਹ ਕਾਰਜ ਪੂਰਾ ਹੋਇਆ। ਵਰਲਡ ਸਿੱਖ ਪਾਰਲੀਮੈਂਟ ਦੇ ਸਮੂਹ ਮੈਂਬਰਾਂ ਨੇ ਇਸ ਇਤਿਹਾਸਕ ਪਲ ਮੌਕੇ ਨਿਊਯਾਰਕ ਸਟੇਟ ਕੈਪੀਟਲ ਵਿੱਚ ਨਿਊ ਯਾਰਕ ਸਟੇਟ ਦੀ ਸਮੁੱਚੀ ਸਿੱਖ ਲੀਡਰਸ਼ਿਪ, ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਭਰਪੂਰ ਹਾਜ਼ਰੀ ਲਵਾਈ ਤੋਂ ਉਨ੍ਹਾਂ ਦਾ ਇਸ ਕਾਰਜ ਵਿੱਚ ਭਰਵਾਂ ਯੋਗਦਾਨ ਪਾਉਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਵੱਲੋਂ ਸਿੱਖ ਨਸਲਕੁਸ਼ੀ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਸਟੇਟ ਦੇ ਮੌਜੂਦਾ ਨੁਮਾਇੰਦੇ ਤੇ ਹੋਰ ਲੋਕਾਂ ਨੇ ਬਹੁਤ ਧਿਆਨ ਨਾਲ ਵੇਖਿਆ ਅਤੇ ਇਸ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।

Read News Paper

Related articles

spot_img

Recent articles

spot_img