ਪੰਜਾਬ ਪੋਸਟ/ਬਿਓਰੋ
ਦੁਨੀਆਂ ਭਰ ਵਿੱਚ ਅੱਜ ਇਸ ਗੱਲ ਦੀ ਚਰਚਾ ਹੋ ਰਹੀ ਹੈ ਕਿ ਤਿੰਨ ਯੂਰਪੀ ਦੇਸ਼ਾਂ, ਨਾਰਵੇ, ਆਇਰਲੈਂਡ ਅਤੇ ਸਪੇਨ ਨੇ ਇਤਿਹਾਸਕ ਕਦਮ ਚੁੱਕਦਿਆਂ ਫਲਸਤੀਨੀ ਇਲਾਕੇ ਨੂੰ ਇੱਕ ਦੇਸ਼ ਵਜੋਂ ਮਾਨਤਾ ਦੇ ਦਿੱਤੀ, ਜਿਸ ਦੇ ਨਾਲ ਇਜ਼ਰਾਈਲ ਦੀ ਨਿੰਦਾ ਵੀ ਕੀਤੀ ਗਈ ਹੈ ਜਦਕਿ ਫਲਸਤੀਨੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਕਦਮ ਤੋਂ ਬਾਅਦ, ਇਜ਼ਰਾਈਲ ਨੇ ਨਾਰਵੇ ਅਤੇ ਆਇਰਲੈਂਡ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ। ਸਭ ਤੋਂ ਪਹਿਲਾਂ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੋਰ ਨੇ ਕਿਹਾ ਕਿ ਮੱਧ ਪੂਰਬ ਵਿੱਚ ਉਦੋਂ ਤੱਕ ਸ਼ਾਂਤੀ ਨਹੀਂ ਹੋ ਸਕਦੀ, ਜਦੋਂ ਤੱਕ ਫਲਸਤੀਨ ਨੂੰ ਵੱਖਰੇ ਦੇਸ਼ ਵਜੋਂ ਮਾਨਤਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਉਨਾਂ ਦਾ ਦੇਸ਼ 28 ਮਈ ਤੋਂ ਅਧਿਕਾਰਤ ਤੌਰ ’ਤੇ ਫਲਸਤੀਨ ਦੇਸ਼ ਨੂੰ ਮਾਨਤਾ ਦੇਵੇਗਾ।
ਨਾਰਵੇ, ਆਇਰਲੈਂਡ ਅਤੇ ਸਪੇਨ ਨੇ ਫਲਸਤੀਨ ਨੂੰ ਵੱਖਰੇ ਦੇਸ਼ ਵਜੋਂ ਦਿੱਤੀ ਮਾਨਤਾ

Published: