ਨਵਂੀ ਦਿੱਲੀ/ਪੰਜਾਬ ਪੋਸਟ
ਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਵਿੱਚ ਸੰਮਨ ਜਾਰੀ ਕੀਤਾ ਹੈ। ਸੰਮਨ ਮੁਤਾਬਕ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਿਭਵ ਕੁਮਾਰ ਦੀ ਸੁਣਵਾਈ ਹੋਵੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ’ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਸੀ ਅਤੇ ਇਹ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ।
ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ’ਚ ਕੇਜਰੀਵਾਲ ਦੇ ਸਹਾਇਕ ਨੂੰ ਨੋਟਿਸ

Published: