ਫਰੀਦਾਬਾਦ/ਪੰਜਾਬ ਪੋਸਟ
ਦੱਖਣ ਏਸ਼ੀਆਈ ਖਿੱਤੇ ਵਿੱਚ ਹਾਂਗਕਾਂਗ ਅਤੇ ਸਿੰਗਾਪੁਰ ਤੋਂ ਬਾਅਦ ਹੁਣ ਕਰੋਨਾ ਦੇ ਮਾਮਲੇ ਭਾਰਤ ਵਿੱਚ ਵੀ ਦਸਤਕ ਦੇਣ ਲੱਗੇ ਹਨ। ਇਸੇ ਤਹਿਤ ਗੁਆਂਢੀ ਸੂਬੇ ਹਰਿਆਣੇ ਦੇ ਫ਼ਰੀਦਾਬਾਦ ਜ਼ਿਲ੍ਹੇ ਵਿੱਚ ਲਗਭਗ ਢਾਈ ਸਾਲਾਂ ਦੇ ਅੰਤਰਾਲ ਤੋਂ ਬਾਅਦ ਕੋਰੋਨਾ ਵਾਇਰਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਦੇ ਅਨੁਸਾਰ, ਸਹਿਤਪੁਰ ਇਲਾਕੇ ਦੇ ਇੱਕ 28 ਸਾਲਾ ਨੌਜਵਾਨ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਨੌਜਵਾਨ ਨੂੰ ਬੁਖਾਰ, ਖੰਘ ਅਤੇ ਜ਼ੁਕਾਮ ਦੀ ਸ਼ਿਕਾਇਤ ਸੀ। ਉਸ ਨੂੰ ਇਲਾਜ ਲਈ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ। ਮੰਗਲਵਾਰ ਦੇਰ ਸ਼ਾਮ ਨੂੰ ਉਸ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਅਤੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਆਵੇਗੀ। ਇਸ ਦਰਮਿਆਨ ਭਾਰਤ ਵਿੱਚ ਸਿਹਤ ਵਿਭਾਗ ਵੱਲੋਂ ਚੌਕਸੀ ਵਰਤਣ ਦੇ ਨਾਲ ਨਾਲ ਸਮੁੱਚੀ ਸਥਿਤੀ ਉਪਰ ਨਿਗਰਾਨੀ ਵੀ ਰੱਖੀ ਜਾ ਰਹੀ ਹੈ।






