ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਸਤੀਫ਼ੇ ਕਰਕੇ ਪਹਿਲਾਂ ਹੀ ਸੁਰਖੀਆਂ ‘ਚ ਹੈ ਅਤੇ ਉਥੇ ਹੀ ਹੁਣ ਅਕਾਲੀ ਦਲ ਨੂੰ ਅੰਮ੍ਰਿਤਸਰ ਦੇ ਵਿੱਚ ਵੀ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤਾਜ਼ਾ ਸੂਚਨਾ ਮੁਤਾਬਕ, ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2022 ਵਿਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਵੀ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ।