10.3 C
New York

ਵੰਨ ਬੀਟ ਮੈਡੀਕਲ ਗਰੁੱਪ ਵਲੋਂ ਭਾਈ ਅੱਲ੍ਹਾ ਯਾਰ ਖਾਂ ਜੋਗੀ ਜੀ ਦੀ ਯਾਦ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਆਯੋਜਿਤ

Published:

Rate this post

ਚਮਕੌਰ ਸਾਹਿਬ/ਪੰਜਾਬ ਪੋਸਟ
ਵੰਨ ਬੀਟ ਮੈਡੀਕਲ ਗਰੁੱਪ ਦੇ ਚੈਅਰਮੈਨ ਅਤੇ ਅਮਰੀਕਾ ਦੇ ਉੱਘੇ ਕਾਰੋਬਾਰੀ ਸ. ਬਹਾਦਰ ਸਿੰਘ ਦੇ ਵਿਸ਼ੇਸ਼ ਉਪਰਾਲੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ 17 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਬਾਬਾ ਸੰਗਤ ਸਿੰਘ ਵਿਖੇ ਭਾਈ ਅੱਲ੍ਹਾ ਯਾਰ ਖਾਂ ਜੋਗੀ ਜੀ ਦੀ ਯਾਦ ਨੂੰ ਸਮਰਪਿਤ ਆਯੋਜਿਤ ਸਰਬ ਧਰਮ ਸੰਮੇਲਨ ਦੌਰਾਨ ਮਹਾਨ ਗੁਰਮਤਿ ਸਮਾਗਮ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ, ਭਾਈ ਦਲਜੀਤ ਸਿੰਘ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਫ਼ਤਹਿਗੜ੍ਹ ਸਾਹਿਬ, ਭਾਈ ਦਿਲਵਰ ਸਿੰਘ ਹਜ਼ੂਰੀ ਰਾਗੀ ਫ਼ਤਹਿਗੜ੍ਹ ਅਤੇ ਭਾਈ ਸੁਖਵਿੰਦਰ ਸਿੰਘ ਨਾਭਾ ਵਾਲਿਆਂ ਨੇ ਕੀਤਰਨ ਦੀਆਂ ਹਾਜ਼ਰੀਆਂ ਭਰੀਆਂ। ਇਸ ਸਰਬ ਧਰਮ ਸੰਮੇਲਨ ਵਿਚ ਮੁਸਲਿਮ ਭਾਈਚਾਰੇ ਤੋਂ ਡਾਕਟਰ ਨਸੀਰ ਅਖ਼ਤਰ ਅਤੇ ਹਿੰਦੂ ਭਾਈਚਾਰੇ ਤੋਂ ਅਨੇਕਾਂ ਮਹਾਂਪੁਰਖਾਂ ਨੇ ਆਪਣੀ ਹਾਜ਼ਰੀ ਲਗਵਾਈ। ਚੈਅਰਮੈਨ ਸ. ਬਹਾਦਰ ਸਿੰਘ ਜੀ ਨੇ ਆਏ ਮਹਾਂਪੁਰਖਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਵਿੱਚ ਇਲਾਕਾ ਨਿਵਾਸੀ ਸੰਗਤਾਂ ਅਤੇ ਮਹਾਂਪੁਰਖਾਂ ਵਲੋਂ ਸ. ਬਹਾਦਰ ਸਿੰਘ ਵਲੋਂ ਸੇਵਾ ਅਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਉਹਨਾਂ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।


ਇਸ ਸਮਾਗਮ ਦੌਰਾਨ ਜਿੱਥੇ ਕਥਾ ਅਤੇ ਕੀਰਤਨ ਦੇ ਪ੍ਰਵਾਹ ਚੱਲੇ ਉੱਥੇ ਬੱਚਿਆਂ ਦੇ ਦਸਤਾਰ ਦੁਮਾਲਾ ਮੁਕਾਬਲੇ, ਪੈਂਤੀ ਸੁਣਾਓ ਮੁਕਾਬਲੇ, ਲੰਮੇ ਕੇਸਾਂ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 800 ਦੇ ਲਗਭਗ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਵੱਖ-ਵੱਖ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਸਮਾਗਮ ਦੌਰਾਨ ਮੈਡੀਕਲ ਕੈਂਪ ਅਤੇ ਖੂਨ ਦਾਨ ਕੈਂਪ ਵੀ ਲਗਾਇਆ ਗਿਆ। ਲਗਭਗ 410 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਮੈਨੇਜਰ ਗੁਰਮੁੱਖ ਸਿੰਘ, ਮੈਨੇਜਰ ਗੁਰਦੀਪ ਸਿੰਘ ਅਨੰਦਪੁਰ ਸਾਹਿਬ, ਬਾਬਾ ਦੀਪ ਸਿੰਘ ਗੱਤਕਾ ਅਖਾੜਾ, ਜਥੇਦਾਰ ਗੁਰਦੀਪ ਸਿੰਘ ਰੋਪੜ, ਭਾਈ ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ, ਬਾਬਾ ਗੁਲਾਬ ਸਿੰਘ, ਭਾਈ ਬਲਜਿੰਦਰ ਸਿੰਘ ਪਰਵਾਨਾ, ਮਨਜੋਤ ਸਿੰਘ ਗੜ੍ਹਦੀਵਾਲਾ, ਭਾਈ ਸੰਤੋਖ ਸਿੰਘ ਜਲੰਧਰ ਹਾਜ਼ਰ ਰਹੇ।


ਜ਼ਿਕਰਯੋਗ ਹੈ ਕਿ ਬਹਾਦਰ ਸਿੰਘ ਹੁਰਾਂ ਵਲੋਂ ਯੂਪੀ ਦੇ ਭੀਰਾ ਖੇਰੀ ਵਿਖੇ ਸਥਾਪਿਤ ਕੀਤੇ ਹਸਪਤਾਲਾਂ ਵਿੱਚ ਵੀ ਫ੍ਰੀ ਸੇਵਾ ਕੀਤੀ ਜਾ ਰਹੀ ਹੈ।ਅਤੇ ਵਿੱਦਿਅਕ ਅਦਾਰੇ ਸਥਾਪਤ ਕਰਕੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਕੁਝ ਹੋਰ ਪਵਿੱਤਰ ਅਤੇ ਇਤਿਹਾਸਿਕ ਸਥਾਨਾਂ ਵਿਖੇ ਵੀ ਹਸਪਤਾਲ ਉਸਾਰੀ ਅਧੀਨ ਹਨ ਜਿੱਥੇ ਜਲਦੀ ਲੋਕਾਂ ਨੂੰ ਇਲਾਜ ਦੀਆਂ ਸਹੂਲਤਾਂ ਮਿਲਣਗੀਆਂ।

Read News Paper

Related articles

spot_img

Recent articles

spot_img