ਦਿੱਲੀ/ਪੰਜਾਬ ਪੋਸਟ
ਭਾਰਤ ਦੇ ਡੀਜੀਐਮਓ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਆਪਣੀ ਪ੍ਰੈਸ ਬ੍ਰੀਫਿੰਗ ਵਿੱਚ ਅੱਜ ਕਾਫੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। ਏਅਰ ਮਾਰਸ਼ਲ ਏ ਕੇ ਭਾਰਤੀ ਨੇ ‘ਅਪਰੇਸ਼ਨ ਸਿੰਦੂਰ’ ਨਾਲ ਸਬੰਧਤ ਨਵੀਂ ਜਾਣਕਾਰੀ ਦਿੰਦੇ ਹੋਏ ਇਹ ਦੱਸਿਆ ਕਿ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਨੂੰ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਿਸੇ ਵੀ ਤਰ੍ਹਾਂ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਵਿੱਚ ਘੁਸਪੈਠ ਨਹੀਂ ਕਰ ਸਕਦਾ। ਉਨਾਂ ਨੇ ਇਹ ਵੀ ਦੱਸਿਆ ਕਿ ਭਾਰਤ ਨੇ ਚੀਨ ਅਤੇ ਤੁਰਕੀ ਵਿੱਚ ਬਣੀਆਂ ਮਿਜ਼ਾਈਲਾਂ ਨੂੰ ਡੇਗ ਦਿੱਤਾ। ਹਵਾਈ ਸੈਨਾ ਦਾ ਕਹਿਣਾ ਹੈ ਕਿ ਕਿ ‘ਸਾਡੀ ਲੜਾਈ ਅੱਤਵਾਦੀਆਂ ਵਿਰੁੱਧ ਸੀ, ਪਰ ਪਾਕਿਸਤਾਨੀ ਫੌਜ ਅੱਤਵਾਦੀਆਂ ਦੇ ਬਚਾਅ ਵਿੱਚ ਆ ਗਈ’। ਏਅਰ ਮਾਰਸ਼ਲ ਏਕੇ ਭਾਰਤੀ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਕੋਲ ਇੱਕ ਬਹੁ-ਪਰਤੀ ਹਵਾਈ ਰੱਖਿਆ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਫੌਜੀ ਅੱਡੇ ਅਤੇ ਪ੍ਰਣਾਲੀਆਂ ਨਿਰੰਤਰ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਅਸੀਂ ਅਜੇ ਵੀ ਕਿਸੇ ਵੀ ਮਿਸ਼ਨ ਨੂੰ ਪੂਰਾ ਕਰਨ ਲਈ ਤਿਆਰ ਹਾਂ।







