ਨਵੀਂ ਦਿੱਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰਾਲੰਪਿਕ ਖੇਡਾਂ ਵਿੱਚ ਹੁਣ ਤੱਕ ਦੇ ਤਗ਼ਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਨ੍ਹਾਂ ਵਿੱਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੁਬੀਨਾ ਫਰਾਂਸਿਸ ਸ਼ਾਮਿਲ ਸਨ। ਉਨ੍ਹਾਂ ਨੇ ਹਰੇਕ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ।