ਪਾਕਿਸਤਾਨ ਨੇ ਹਵਾਈ ਹਮਲੇ ਕਰਨ ਤੋਂ ਬਾਅਦ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ ਕੀਤਾ

Published:

Rate this post

ਇਸਲਾਮਾਬਾਦ/ਪੰਜਾਬ ਪੋਸਟ

ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸਰਹੱਦੀ ਝੜਪਾਂ ਤੇਜ਼ੀ ਨਾਲ ਵਧ ਗਈਆਂ ਹਨ ਅਤੇ ਇਸ ਉਪਰੰਤ ਹੁਣ ਪਾਕਿਸਤਾਨ ਨੇ ਕਾਬੁਲ, ਕੰਧਾਰ ਅਤੇ ਪਕਤੀਆ ਦੇ ਹਿੱਸਿਆਂ ਵਿੱਚ ਹਵਾਈ ਹਮਲੇ ਕਰਨ ਤੋਂ ਬਾਅਦ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਸਖ਼ਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸਲਾਮਾਬਾਦ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਅਤੇ ਉਨ੍ਹਾਂ ਨੇ ਤਾਲਿਬਾਨ ਸਰਕਾਰ ‘ਤੇ ਦਹਿਸ਼ਤਗਰਦਾਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਲਿਖਿਆ ਕਿ ਨਾਟੋ ਫੌਜਾਂ ਦੀ ਵਾਪਸੀ ਤੋਂ ਬਾਅਦ ਉਮੀਦ ਸੀ ਕਿ ਅਫਗਾਨਿਸਤਾਨ ਵਿੱਚ ਸ਼ਾਂਤੀ ਹੋਵੇਗੀ, ਪਰ ਉਨ੍ਹਾਂ ਨੇ ਦੁਨੀਆ ਭਰ ਦੇ ਦਹਿਸ਼ਤਗਰਦਾਂ ਨੂੰ ਇਕੱਠਾ ਕਰਕੇ ਦਹਿਸ਼ਤ ਦਾ ਆਲਮ ਨਿਰਯਾਤ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਆਪਣੇ ਲੋਕਾਂ ਨੂੰ ਬੁਨਿਆਦੀ ਮਨੁੱਖੀ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਹੈ। ਦੂਜੇ ਪਾਸੇ ਅਫਗਾਨਿਸਤਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਪਾਕਿਸਤਾਨੀ ਫੌਜ ਦੀ ਇਸ ਕਾਰਵਾਈ ਨੂੰ ਬੁਜ਼ਦਿਲਾਨਾ ਕਰਾਰ ਦਿੱਤਾ ਅਤੇ ਕਿਹਾ ਕਿ ਕਾਬੁਲ, ਕੰਧਾਰ ਅਤੇ ਪਕਤੀਆ ਵਿੱਚ ਕੀਤੇ ਗਏ ਹਵਾਈ ਹਮਲਿਆਂ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

Read News Paper

Related articles

spot_img

Recent articles

spot_img