ਲਾਹੌਰ/ਪੰਜਾਬ ਪੋਸਟ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਲੜਕੀ ਵੀ ਸ਼ਾਮਲ ਹੈ। ਇਸ ਦੇ ਨਾਲ ਹੀ 31 ਲੋਕ ਜ਼ਖਮੀ ਹੋ ਗਏ। ਇਹ ਘਟਨਾ ਮੁਲਤਾਨ ਦੇ ਹਾਮਿਦ ਪੁਰ ਕਨੋਰਾ ਇਲਾਕੇ ਦੇ ਇੰਡਸਟਰੀਅਲ ਅਸਟੇਟ ਵਿੱਚ ਵਾਪਰੀ।
ਜੀਓ ਨਿਊਜ਼ ਦੇ ਅਨੁਸਾਰ, ਸੋਮਵਾਰ ਨੂੰ ਹੋਏ ਇਸ ਐਲਪੀਜੀ ਟੈਂਕਰ ਦੇ ਧਮਾਕੇ ਨਾਲ ਇੱਕ ਵੱਡੀ ਅੱਗ ਲੱਗ ਗਈ, ਜਿਸ ਨਾਲ ਟੁੱਟੇ ਹੋਏ ਵਾਹਨਾਂ ਦੇ ਮਲਬੇ ਨੇ ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਕਾਫੀ ਤਬਾਹੀ ਪੈਦਾਹ ਕੀਤੀ। ਅੱਗ ਨੂੰ ਕਈ ਘੰਟਿਆਂ ਦੀ ਮਸ਼ਕਤ ਤੋਂ ਬਾਅਦ ਬੁਝਾਇਆ ਗਿਆ। ਸ਼ੁਰੂਆਤੀ ਰਿਪੋਰਟਾਂ ਵਿੱਚ ਪੰਜ ਵਿਅਕਤੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਗਈ ਸੀ।
ਪਾਕਿਸਤਾਨ: LPG ਟੈਂਕਰ ਵਿੱਚ ਧਮਾਕਾ, 6 ਦੀ ਮੌਤ

Published:






