8.7 C
New York

ਪਾਕਿਸਤਾਨ ਵੱਲੋਂ ਸਿੱਖਾਂ ਲਈ ਵੱਡਾ ਐਲਾਨ: ਵੀਜ਼ਾ ਨਿਯਮਾਂ ’ਚ ਵੱਡੀ ਢਿੱਲ, ਹੁਣ ਨਹੀਂ ਦੇਣੀ ਪਵੇਗੀ ਕੋਈ ਫੀਸ

Published:

Rate this post

ਨਨਕਾਣਾ ਸਾਹਿਬ/ਪੰਜਾਬ ਪੋਸਟ
ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ’ਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਇਸ ਤਹਿਤ ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ ਅਤੇ ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਇਹ ਤਬਦੀਲੀ ਤੁਰੰਤ ਲਾਗੂ ਹੋ ਗਈ ਹੈ। ਅਮਰੀਕੀ ਸਿੱਖਾਂ ਦੇ ਇੱਕ ਸਮੂਹ ਦਾ ਸਵਾਗਤ ਕਰਦਿਆਂ ਨਕਵੀ ਨੇ ਅਮਰੀਕੀ ਨਾਗਰਿਕਾਂ ਲਈ ਯਾਤਰਾ ਦੀ ਆਸਾਨੀ ’ਤੇ ਜ਼ੋਰ ਦਿਤਾ, ਜੋ ਪਹੁੰਚਣ ’ਤੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਪਾਕਿਸਤਾਨ ਦੀ ਕਈ ਯਾਤਰਾਵਾਂ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਨਕਵੀ ਨੇ 10 ਲੱਖ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਿਚ ਸਵਾਗਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹਸਨ ਅਬਦਾਲ ਵਰਗੇ ਰਵਾਇਤੀ ਸਥਾਨਾਂ ਤੋਂ ਬਾਹਰ ਘੁੰਮਣ ਜਾਣ ਲਈ ਉਤਸ਼ਾਹਤ ਕੀਤਾ।

Read News Paper

Related articles

spot_img

Recent articles

spot_img