15.9 C
New York

ਪਾਕਿਸਤਾਨ ਵੱਲੋਂ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਕੀਤਾ ਗਿਆ

Published:

Rate this post

ਇਸਲਾਮਾਬਾਦ/ਪੰਜਾਬ ਪੋਸਟ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ 1960 ਦੀ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਵਰਗੇ ਫੈਸਲੇ ਲਏ ਸਨ ਜਿਸ ਤੋਂ ਬਾਅਦ ਹੁਣ ਪਾਕਿਸਤਾਨ ਨੇ ਪ੍ਰਤੀਕਰਮ ਦਿੰਦੇ ਹੋਏ ਆਪਣੇ ਹਵਾਈ ਖੇਤਰ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ ਲਿਆ ਹੈ। ਪਾਕਿਸਤਾਨ ਨੇ ਭਾਰਤ ਆਉਣ-ਜਾਣ ਵਾਲੀਆਂ ਵਪਾਰਕ ਉਡਾਣਾਂ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਹੈ। ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਦੇ ਅਨੁਸਾਰ, ਭਾਰਤੀ ਉਡਾਣਾਂ ਨੂੰ ਹੁਣ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਹੋਵੇਗੀ। ਸਪਸ਼ਟ ਹੈ ਕਿ ਪਾਕਿਸਤਾਨ ਭਾਰਤ ਦੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰਨ ਅਤੇ ਕੂਟਨੀਤਕ ਸਬੰਧਾਂ ਨੂੰ ਘਟਾਉਣ ਦੇ ਫ਼ੈਸਲੇ ਤੋਂ ਨਾਰਾਜ਼ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਇੱਕ ਉੱਚ-ਪੱਧਰੀ ਸੁਰੱਖਿਆ ਮੀਟਿੰਗ ਵੀ ਬੁਲਾਈ ਸੀ।

Read News Paper

Related articles

spot_img

Recent articles

spot_img