ਅਜਨਾਲਾ/ਪੰਜਾਬ ਪੋਸਟ
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਇਸ ਪੇਸ਼ੀ ਉਪਰੰਤ ਅਦਾਲਤ ਵੱਲੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਮੀਡੀਆ ਨੂੰ ਦਿੱਤੀ। ਇਸ ਤੋਂ ਪਹਿਲਾਂ, ਪਪਲਪ੍ਰੀਤ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਇਹ ਸਾਹਮਣੇ ਆਈ ਸੀ ਕਿ ਉਸ ਨੂੰ ਬੀਤੇ ਦਿਨ ਅਸਾਮ ਦੇ ਡਿਬਰੂਗੜ ਤੋਂ ਸੁਰਖਿਆ ਪ੍ਰਬੰਧ ਹੇਠ ਪੰਜਾਬ ਲਿਆਂਦਾ ਗਿਆ ਅਤੇ ਅਗਲੇ ਦਿਨ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲੱਗੀ ਐਨ.ਐਸ.ਏ. ਦੀ ਮਿਆਦ ਖ਼ਤਮ ਹੋਈ ਸੀ