ਮੁਹਾਲੀ/ਪੰਜਾਬ ਪੋਸਟ
ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਪੁਲੀਸ ਫਾਇਰਿੰਗ ਮਾਮਲੇ ਤਹਿਤ ਪਿਛਲੇ ਪੰਜ ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈ. ਪੀ. ਐੱਸ. ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਾਜ਼ੇ ਹੁਕਮਾਂ ’ਤੇ ਉਮਰਾਨੰਗਲ ਨੂੰ ਬਹਾਲ ਕੀਤਾ ਹੈ ਹਾਲਾਂਕਿ, ਪੰਜਾਬ ਪੁਲੀਸ ਵੱਲੋਂ ਉਮਰਾਨੰਗਲ ਨੂੰ ਹਾਲੇ ਤੱਕ ਕਿਤੇ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈ. ਪੀ. ਐੱਸ. ਅਧਿਕਾਰੀ ਉਮਰਾਨੰਗਲ ਦੀਆਂ ਸੇਵਾਵਾਂ ਫਰਵਰੀ 2024 ਵਿੱਚ ਬਹਾਲ ਕਰਨ ਦੇ ਆਦੇਸ਼ ਦੇ ਦਿੱਤੇ ਸਨ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਸੂਬਾ ਸਰਕਾਰ ਨੇ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ। ਉਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਉੱਚ ਅਦਾਲਤ ਵਿੱਚ ਪਹੁੰਚ ਕੀਤੀ ਤਾਂ ਅਦਾਲਤ ਨੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਮਾਮਲੇ ਦੀ ਸੁਣਵਾਈ ਕਰਦਿਆਂ ਸੂਬਾ ਸਰਕਾਰ ਨੂੰ 15 ਦਿਨਾਂ ਦੇ ਅੰਦਰ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਅਦਾਲਤ ਦੇ ਹੁਕਮਾਂ ’ਤੇ ਹੁਣ ਸੂਬਾ ਸਰਕਾਰ ਨੇ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ ਜਦਕਿ ਪੋਸਟਿੰਗ ਦੇ ਵੇਰਵੇ ਹਾਲੇ ਜਾਰੀ ਨਹੀਂ ਹੋਏ।
ਪੰਜਾਬ ਸਰਕਾਰ ਨੇ ਵਿਵਾਦਤ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੀਤਾ ਬਹਾਲ
Published: