ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਦੇਸ਼ ਦੀ ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਦ ਰੁੱਤ ਸੈਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋ ਕੇ 19 ਦਸੰਬਰ ਨੂੰ ਸਮਾਪਤ ਹੋਵੇਗਾ। ਇਸ ਦਰਮਿਆਨ, ਰਿਵਾਇਤ ਮੁਤਾਬਕ, ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਮੀਟਿੰਗ ਵਿਚ 36 ਸਿਆਸੀ ਪਾਰਟੀਆਂ ਦੇ 50 ਨੇਤਾ ਸ਼ਾਮਲ ਹੋਏ। ਇਜਲਾਸ ਦੇਫਿਲੇ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿੱਚ ਸੰਬੋਧਨ ਕਰਦੇ ਨਜ਼ਰ ਆਏ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਮੀਡੀਆ ਨਾਲ 10 ਮਿੰਟ ਲਈ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘ਭਾਰਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਪ੍ਰਦਰਸ਼ਨ ਕਰ ਸਕਦਾ ਹੈ। ਇਸ ਲਈ, ਇਹ ਇਜਲਾਸ ਭਾਰਤ ਦੇ ਵਿਕਾਸ ਦੇ ਯਤਨਾਂ ਨੂੰ ਹੋਰ ਊਰਜਾਵਾਨ ਬਣਾਉਣ ਦਾ ਮੌਕਾ ਹੈ। ਵਿਰੋਧੀ ਧਿਰ ਨੂੰ ਹਾਰ ਦੀ ਨਿਰਾਸ਼ਾ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਮਜ਼ਬੂਤ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ’।

Read News Paper

Related articles

spot_img

Recent articles

spot_img