ਪਾਰਲੀਮੈਂਟ ‘ਚ ਭਾਰੀ ਹੰਗਾਮੇ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਪਾਰਲੀਮੈਂਟ ਦੇ ਮੌਜੂਦਾ ਬਜਟ ਸੈਸ਼ਨ ਦੇ 10ਵੇਂ ਦਿਨ ਅੱਜ ਮੰਗਲਵਾਰ ਨੂੰ ਲੋਕ ਸਭਾ ਵਿੱਚ ਮੁੜ ਜ਼ਬਰਦਸਤ ਹੰਗਾਮਾ ਹੋਇਆ, ਜਿਸ ਕਾਰਨ ਪ੍ਰਸ਼ਨ ਕਾਲ ਦੀ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਵੱਖ-ਵੱਖ ਮੁੱਦਿਆਂ ’ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚਰਚਾ ਨਾ ਹੋਣ ਕਾਰਨ ਪੀ.ਸੀ. ਮੋਹਨ ਨੇ ਮਹਿਜ਼ ਇੱਕ ਮਿੰਟ ਬਾਅਦ ਹੀ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਅਤੇ ਜਦੋਂ 12 ਵਜੇ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵੀ ਵਿਰੋਧੀ ਸੰਸਦ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦੇ ਨਾਅਰੇ ਲਗਾਉਂਦੇ ਹੋਏ ਹੰਗਾਮਾ ਜਾਰੀ ਰੱਖਿਆ। ਸਦਨ ਵਿਚ ਵਿਰੋਧੀ ਧਿਰਾਂ ਨੇ ਮੁੜ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।  ਇਸ ਦਰਮਿਆਨ, ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਇਸ ਮਤੇ ’ਤੇ 118 ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਦੱਸਿਆ ਕਿ ਇਹ ਨੋਟਿਸ ਅੱਜ ਦੁਪਹਿਰ ਦੇ 1:14 ਵਜੇ ਪੇਸ਼ ਕੀਤਾ ਗਿਆ। ਕਾਂਗਰਸ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਪੇਸ਼ ਕੀਤੇ ਗਏ ਨੋਟਿਸ ਵਿਚ ਕਿਹਾ ਗਿਆ ਹੈ ਕਿ ਕਈ ਮੌਕਿਆਂ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਤੇ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਖੋਹਿਆ ਗਿਆ ਹੈ।

Read News Paper

Related articles

spot_img

Recent articles

spot_img