ਨਾਮਜ਼ਦਗੀ ਪੱਤਰਾਂ ਸਬੰਧੀ ਵਿਵਾਦ ਉੱਤੇ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ‘ਚ ਰਿੱਟ ਪਾਈ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 4 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਕਥਿਤ ਹਿੰਸਾ ਅਤੇ ਧੱਕੇਸ਼ਾਹੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਬਾਜਵਾ ਨੇ ਆਪਣੇ ਵਕੀਲ ਅਰਸ਼ਪ੍ਰੀਤ ਖਡਿਆਲ ਰਾਹੀਂ ਅਦਾਲਤ ਵਿੱਚ ਪਹੁੰਚ ਕੀਤੀ ਹੈ। ਉਨਾਂ ਵੱਲੋਂ ਪਟੀਸ਼ਨ ਵਿੱਚ ਮੁੱਖ ਤੌਰ ‘ਤੇ ਇਹ ਮੰਗਾਂ ਰੱਖੀਆਂ ਗਈਆਂ ਹਨ: ਕਿ 4 ਦਸੰਬਰ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਤਰੀਕ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਕਥਿਤ ਤੌਰ ‘ਤੇ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ਜਿਨ੍ਹਾਂ ਨੇ ਕਾਂਗਰਸੀ ਉਮੀਦਵਾਰਾਂ ਨਾਲ ਪੱਖਪਾਤ ਕੀਤਾ। ਵਕੀਲ ਅਰਸ਼ਪ੍ਰੀਤ ਖਡਿਆਲ ਨੇ ਦੱਸਿਆ ਕਿ ਪੂਰੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਰਪੱਖ ‘ਆਬਜ਼ਰਵਰ’ ਨਿਯੁਕਤ ਕਰਨ ਦੀ ਮੰਗ ਵੀ ਕੀਤੀ ਗਈ ਹੈ। ਹਾਈਕੋਰਟ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ, 8 ਦਸੰਬਰ 2025 ਨੂੰ ਹੋਵੇਗੀ।

Read News Paper

Related articles

spot_img

Recent articles

spot_img