ਮੋਹਾਲੀ/ਪੰਜਾਬ ਪੋਸਟ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਪੰਜਾਬ ਅੰਦਰ ਕਥਿਤ ਤੌਰ ਉੱਤੇ ‘ਬੰਬ ਮੌਜੂਦ ਹੋਣ ਦੇ ਦਿੱਤੇ’ ਬਿਆਨ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਉਨਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ। ਬਾਜਵਾ ਨੂੰ ਪੇਸ਼ ਹੋਣ ਲਈ ਹੁਣ ਕੱਲ੍ਹ ਦੁਪਹਿਰ 2 ਵਜੇ ਬੁਲਾਇਆ ਗਿਆ ਹੈ। ਇਸ ਤੋਂ ਬਾਅਦ ਬਾਜਵਾ ਨੇ ਇਸ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ ਅਤੇ ਨਾਲ ਹੀ, ਐਫਆਈਆਰ ਦੀ ਕਾਪੀ ਦੇਣ ਦੀ ਮੰਗ ਕੀਤੀ ਗਈ। ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਬਾਜਵਾ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਹਨ। ਕਾਂਗਰਸ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਗਲਤ ਦੱਸਿਆ ਹੈ। ਕਾਂਗਰਸ ਨੇ ਕੱਲ੍ਹ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।