ਦਿੱਲੀ/ਪੰਜਾਬ ਪੋਸਟ
ਦਿੱਲੀ ਵਿਧਾਨ ਸਭਾ ਚੋਣਾਂ 2025 ਦੀ ਲੜਾਈ ਵਿੱਚ ਨਵੀਂ ਦਿੱਲੀ ਸੀਟ ਤੋਂ ਚੋਣ ਲੜ ਰਹੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਬਹੁਤ ਸਾਰੇ ਲੋਕਾਂ ਨੇ ਉਸ ਨੂੰ ਕਾਨੂੰਨੀ ਨੋਟਿਸ ਭੇਜੇ ਹਨ ਕਿਉਂਕਿ ਉਹ ਪੰਜਾਬੀਆਂ ਬਾਰੇ ਉਸਦੇ ਬਿਆਨ ਤੋਂ ਨਾਰਾਜ਼ ਹਨ। ਪੰਜਾਬ ਅਤੇ ਦਿੱਲੀ ਦੇ ਲੋਕਾਂ ਨੇ ਨੋਟਿਸ ਭੇਜੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫ਼ਰਵਰੀ 2025 ਨੂੰ ਹੋਣੀ ਹੈ। ਚੋਣ ਜ਼ਾਬਤਾ ਲਾਗੂ ਹੈ ਅਤੇ ਚੋਣ ਪ੍ਰਚਾਰ ਚਲ ਰਿਹਾ ਹੈ। ਆਗੂਆਂ ਅਤੇ ਉਮੀਦਵਾਰਾਂ ਵਿਚਕਾਰ ਸ਼ਬਦੀ ਜੰਗ ਜਾਰੀ ਹੈ। ਇਸ ਜੰਗ ਦੇ ਵਿਚਕਾਰ, ਨਵੀਂ ਦਿੱਲੀ ਸੀਟ ਤੋਂ ਭਾਜਪਾ ਉਮੀਦਵਾਰ, ਪਰਵੇਸ਼ ਵਰਮਾ ਨੇ ਪੰਜਾਬੀਆਂ ਬਾਰੇ ਇੱਕ ਵਿਵਾਦਪੂਰਨ ਬਿਆਨ ਦਿੱਤਾ। ਇਸ ਬਿਆਨ ਤੋਂ ਬਾਅਦ ਹੰਗਾਮਾ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਪਰਵੇਸ਼ ਵਰਮਾ ਦੇ ਬਿਆਨ ਨੂੰ ਪੰਜਾਬੀਆਂ ਦਾ ਅਪਮਾਨ ਕਿਹਾ। ਉਨ੍ਹਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਉਹ ਪਰਵੇਸ਼ ਵਰਮਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣ ਲਈ ਕਹਿਣ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪ੍ਰਵੇਸ਼ ਵਰਮਾ ਨੂੰ ਵੀ ਆੜੇ ਹੱਥੀਂ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀਆਂ ਬਾਰੇ ਗੱਲ ਕਰਦੇ ਹੋਏ, ਭਾਜਪਾ ਨੇਤਾ ਪ੍ਰਵੇਸ਼ ਵਰਮਾ ਨੇ ਪੰਜਾਬ ਤੋਂ ਦਿੱਲੀ ਆਉਣ ਵਾਲੀਆਂ ਗੱਡੀਆਂ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਸੀ ਕਿ ਰਾਜਧਾਨੀ ਦਿੱਲੀ ਵਿੱਚ ਪੰਜਾਬ ਨੰਬਰ ਪਲੇਟਾਂ ਵਾਲੇ ਵਾਹਨ ਕੀ ਕਰ ਰਹੇ ਹਨ? ਉਹ ਦਿੱਲੀ ਦੀ ਸੁਰੱਖਿਆ ਲਈ ਖ਼ਤਰਾ ਹਨ।
ਪੰਜਾਬੀਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਪ੍ਰਵੇਸ਼ ਸ਼ਰਮਾ ਨੂੰ ਆਏ ਕਾਨੂੰਨੀ ਨੋਟਿਸ

Published: