ਨਵੀਂ ਦਿੱਲੀ/ਪੰਜਾਬ ਪੋਸਟ
ਸੱਤ ਗੇੜ ਵਿੱਚ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਅੱਜ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਪ੍ਰੋ-ਟੈੱਮ ਸਪੀਕਰ ਭਰਤੂਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਏ ਹਨ। ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਬੀਤੀ 9 ਜੂਨ ਨੂੰ ਸਹੁੰ ਚੁੱਕੀ ਸੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੋਦੀ ਨੇ ਸਦਨ ਦੇ ਨੇਤਾ ਹੋਣ ਦੇ ਨਾਤੇ ਸਭ ਤੋਂ ਪਹਿਲਾਂ ਸਹੁੰ ਚੁੱਕੀ ਅਤੇ ਇਸ ਦੇ ਨਾਲ ਹੀ ਨਵੀਂ ਲੋਕ ਸਭਾ ਦੀ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ।
ਨਵੀਂ ਚੁਣੀ ਗਈ ਲੋਕ ਸਭਾ ਦੀ ਪਹਿਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਚੁੱਕੀ ਸੌਂਹ

Published: