ਨਵੀਂ ਦਿੱਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਦਿੱਲੀ ਵਿਖੇ ਕੈਬਨਿਟ ਕਮੇਟੀ ਆਨ ਸਕਿਓਰਿਟੀ (ਸੀ.ਸੀ.ਐਸ) ਦੀ ਇੱਕ ਬੇਹੱਦ ਅਹਿਮ ਅਤੇ ਹਾਈ-ਲੈਵਲ ਮੀਟਿੰਗ ਬੁਲਾਈ ਹੈ। ਪੱਛਮੀ ਏਸ਼ੀਆ (ਈਰਾਨ-ਅਮਰੀਕਾ ਜੰਗ) ਵਿੱਚ ਤੇਜ਼ੀ ਨਾਲ ਵਿਗੜ ਰਹੇ ਹਾਲਾਤ ਅਤੇ ਭਾਰਤ ਦੀ ਰਾਸ਼ਟਰੀ ਸੁਰੱਖਿਆ ‘ਤੇ ਇਸ ਦੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕਰਨ ਲਈ ਇਹ ਮੀਟਿੰਗ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵੀ ਸ਼ਾਮਲ ਹੋਣਗੇ। ਮੀਟਿੰਗ ਦਾ ਮੁੱਖ ਏਜੰਡਾ ਖਾੜੀ ਦੇਸ਼ਾਂ ਵਿੱਚ ਫਸੇ ਲੱਖਾਂ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਜੰਗ ਕਾਰਨ ਤੇਲ ਦੀਆਂ ਵਧਦੀਆਂ ਕੀਮਤਾਂ ਤੇ ਸਪਲਾਈ ਚੇਨ ਵਿੱਚ ਆਈਆਂ ਦਿੱਕਤਾਂ ਦਾ ਹੱਲ ਕੱਢਣਾ ਹੈ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਇਸ ਦੌਰਾਨ ਦੇਸ਼ ਵਿੱਚ ਜ਼ਰੂਰੀ ਵਸਤਾਂ ਦੇ ਭੰਡਾਰ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਮੰਤਰਾਲਿਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ‘ਟੀਮ ਇੰਡੀਆ’ ਦੀ ਭਾਵਨਾ ਨਾਲ ਇਸ ਸੰਕਟ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ ਸੀ। ਅੱਜ ਦੀ ਇਸ ਮੀਟਿੰਗ ਵਿੱਚ ਖ਼ਾਸ ਤੌਰ ‘ਤੇ ਹਰਮੁਜ਼ ਦੀ ਵਿੱਚ ਵਧਦੇ ਤਣਾਅ ਅਤੇ ਭਾਰਤੀ ਜਹਾਜ਼ਾਂ ਦੀ ਸੁਰੱਖਿਆ ਲਈ ਜਲ ਸੈਨਾ ਦੀ ਤੈਨਾਤੀ ਬਾਰੇ ਵੀ ਰਣਨੀਤੀ ਬਣਾਈ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀ.ਸੀ.ਐਸ ਦੀ ਇੱਕ ਬੇਹੱਦ ਅਹਿਮ ਅਤੇ ਹਾਈ-ਲੈਵਲ ਮੀਟਿੰਗ ਬੁਲਾਈ
Published:






